ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੁੰਦਰਲਾਲ ਪਟਵਾ ਨੂੰ, ਉਨ੍ਹਾਂ ਦੀ ਜਨਮ ਸ਼ਤਾਬਦੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ, ਜਿਨ੍ਹਾਂ ਨੇ ਭਾਜਪਾ ਨੂੰ ਅੱਗੇ ਵਧਾਉਣ ਅਤੇ ਸੰਵਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਸ਼੍ਰੀ ਪਟਵਾ ਨੇ ਆਪਣਾ ਪੂਰਾ ਜੀਵਨ ਦੇਸ਼ ਅਤੇ ਸਮਾਜ ਦੀ ਨਿਰਸੁਆਰਥ ਸੇਵਾ ਲਈ ਸਮਰਪਿਤ ਕੀਤਾ।
ਸੋਸ਼ਲ ਮੀਡੀਆ ਪਲੈਟਫਾਰਮ ਐਕਸ ‘ਤੇ ਪ੍ਰਧਾਨ ਮੰਤਰੀ ਨੇ ਲਿਖਿਆ:
“ਭਾਜਪਾ ਨੂੰ ਅੱਗੇ ਵਧਾਉਣ, ਸਿੰਚਨ ਅਤੇ ਸੰਵਾਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੁੰਦਰਲਾਲ ਪਟਵਾ ਜੀ ਨੂੰ ਉਨ੍ਹਾਂ ਦੀ ਜਨਮ-ਸ਼ਤਾਬਦੀ ’ਤੇ ਮੇਰਾ ਨਮਨ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਦੇਸ਼ ਅਤੇ ਸਮਾਜ ਦੀ ਨਿਰਸੁਆਰਥ ਸੇਵਾ ਲਈ ਸਮਰਪਿਤ ਕਰ ਦਿੱਤਾ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਨੇ ਪ੍ਰਦੇਸ਼ ਦੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦੇਣ ਦਾ ਕੰਮ ਕੀਤਾ। ਸੰਗਠਨ ਨੂੰ ਮਜ਼ਬੂਤ ਬਣਾਉਣ ਦੇ ਨਾਲ ਹੀ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦਾ ਯੋਗਦਾਨ ਹਰ ਕਿਸੇ ਨੂੰ ਪ੍ਰੇਰਿਤ ਕਰਦਾ ਰਹੇਗਾ।”