ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੌਲਾਨਾ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਗਿਆਨ ਦਾ ਪ੍ਰਤੀਕ ਦੱਸਿਆ ਅਤੇ ਦੇਸ਼ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ।
ਐਕਸ (X ) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:
“ਮੌਲਾਨਾ ਆਜ਼ਾਦ ਨੂੰ ਅੱਜ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਹੈ। ਉਨ੍ਹਾਂ ਨੂੰ ਗਿਆਨ ਦੇ ਪ੍ਰਤੀਕ ਦੇ ਰੂਪ ਵਿੱਚ ਅਤੇ ਭਾਰਤ ਦੇ ਸੁਤੰਤਰਤਾ ਅੰਦੋਲਨ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਯਾਦ ਕੀਤਾ ਜਾਂਦਾ ਹੈ। ਉਹ ਇੱਕ ਗਹਿਨ ਚਿੰਤਕ ਅਤੇ ਸਿਰਜਣਸ਼ੀਲ ਲੇਖਕ ਵੀ ਸਨ। ਅਸੀਂ ਇੱਕ ਵਿਕਸਿਤ ਅਤੇ ਸਸ਼ਕਤ ਭਾਰਤ ਲਈ ਉਨ੍ਹਾਂ ਦੇ ਵਿਜ਼ਨ ਤੋਂ ਪ੍ਰੇਰਿਤ ਹਾਂ।