ਕੇਂਦਰੀ ਸਿਹਤ ਮੰਤਰੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਨੇ ਅੱਜ ਰਾਸ਼ਟਰੀ ਏਕਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਨਿਰਮਾਣ ਭਵਨ ਵਿੱਚ ਕੇਂਦਰੀ ਸਹਿਤ ਮੰਤਰਾਲੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਏ ਰੱਖਣ ਦੀ ਸਹੁੰ ਚੁਕਾਈ। ਇਸ ਮੌਕੇ ‘ਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਸ਼੍ਰੀ ਪ੍ਰਤਾਪਰਾਓ ਜਾਧਵ ਅਤੇ ਕੇਂਦਰੀ ਸਿਹਤ ਸਕੱਤਰ ਸ਼੍ਰੀਮਤੀ ਪੁਣਯ ਸਲਿਲਾ ਸ੍ਰੀਵਾਸਤਵ ਵੀ ਮੌਜੂਦ ਰਹੇ। ਇਸ ਪ੍ਰੋਗਰਾਮ ਦੇ ਜ਼ਰੀਏ ਸਰਦਾਰ ਵੱਲਭਭਾਈ ਪਟੇਲ ਦੀ ਦੂਰਦ੍ਰਿਸ਼ਟੀ ਅਤੇ ਦੇਸ਼ ਨੂੰ ਇਕਜੁੱਟ ਕਰਨ ਵਿੱਚ ਉਨ੍ਹਾਂ ਦੀ ਕੁਸ਼ਲ ਅਗਵਾਈ ਨੂੰ ਸਨਮਾਨਿਤ ਕੀਤਾ ਗਿਆ।
ਇਸ ਸਮਾਗਮ ਦੌਰਾਨ, ਕੇਂਦਰੀ ਸਿਹਤ ਮੰਤਰੀ ਨੇ ਇੱਕ ਸੁਸੰਗਤ ਅਤੇ ਪ੍ਰਗਤੀਸ਼ੀਲ ਸਮਾਜ ਨੂੰ ਹੁਲਾਰਾ ਦੇਣ ਵਿੱਚ ਰਾਸ਼ਟਰੀ ਏਕਤਾ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ, “ਅੱਜ, ਅਸੀਂ ਸਰਦਾਰ ਪਟੇਲ ਦੁਆਰਾ ਸਮਰਥਿਤ ਏਕਤਾ ਅਤੇ ਅਖੰਡਤਾ ਦੇ ਸਿਧਾਂਤਾਂ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਵਿਅਕਤ ਕਰਦੇ ਹਾਂ। ਇਹ ਸੁਨਿਸ਼ਚਿਤ ਕਰਨਾ ਸਾਡੀ ਸਮੂਹਿਕ ਜ਼ਿੰਮੇਦਾਰੀ ਹੈ ਕਿ ਸਾਡੇ ਕਾਰਜ ਅਤੇ ਨੀਤੀਆਂ ਭਾਰਤ ਨੂੰ ਅਦੁੱਤੀ ਬਣਾਉਣ ਵਾਲੀ ਸਮਾਵੇਸ਼ਿਤਾ ਅਤੇ ਵਿਭਿੰਨਤਾ ਦੀ ਭਾਵਨਾ ਨੂੰ ਪ੍ਰਤਿਬਿੰਬਿਤ ਕਰਨ। ”
ਪ੍ਰੋਗਰਾਮ ਵਿੱਚ ਸ਼ਪਥ-ਪੱਤਰ (ਸਹੁੰ-ਚੁੱਕ ਪੱਤਰ) ਪੜ੍ਹਿਆ ਗਿਆ, ਜਿਸ ਵਿੱਚ ਸਾਰੇ ਉਮੀਦਵਾਰਾਂ ਨੇ ਭਾਰਤ ਦੇ ਵਿਭਿੰਨ ਸੱਭਿਆਚਾਰਾਂ, ਭਾਸ਼ਾਵਾਂ ਅਤੇ ਪਰੰਪਰਾਵਾਂ ਦਰਮਿਆਨ ਏਕਤਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ਦੀ ਸਹੁੰ ਚੁੱਕੀ।
ਕੇਂਦਰੀ ਸਿਹਤ ਮੰਤਰਾਲਾ ਜਨਤਕ ਸਿਹਤ ਵਿੱਚ ਸੁਧਾਰ ਲਿਆਉਣ ਅਤੇ ਏਕਤਾ ਅਤੇ ਸਮਾਨਤਾ ਦੇ ਸਿਧਾਂਤਾਂ ਨੂੰ ਬਣਾਏ ਰੱਖਣ ਲਈ ਪ੍ਰਤੀਬੱਧ ਹੈ।